ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਲਗਵਾਈ ਕੋਰੋਨਾ ਵੈਕਸੀਨ - ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
ਅੰਮ੍ਰਿਤਸਰ: ਕੋਰੋਨਾ ਵਾਈਰਸ ਦੀ ਰੋਕਥਾਮ ਨੂੰ ਲੈਕੇ ਜਿਥੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਉਥੇ ਹੀ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਵਲੋਂ ਵੀ ਅਜਨਾਲਾ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨੇਸ਼ਨ ਲਗਵਾਈ ਗਈ। ਇਸ ਮੌਕੇ ਉਨ੍ਹਾਂ ਦਾ ਡਾ. ਰਤਨ ਸਿੰਘ ਅਜਨਾਲਾ ਦਾ ਕਹਿਣਾ ਕਿ ਉਨ੍ਹਾਂ ਵਲੋਂ ਕੋਰੋਨਾ ਦੀ ਵੈਕਸੀਨ ਲਗਵਾਈ ਗਈ ਹੈ ਤੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਵਾਈ ਜਾਵੇ।