DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ COVID-19 ਨੂੰ ਲੈ ਕੇ ਦਿੱਤੀ ਸਲਾਹ - DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਤੋਂ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਹਵਾਈ ਅੱਡੇ ਉੱਤੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਲੋਕਾਂ ਲਈ ਘਰਾਂ ਵਿੱਚ ਰਹਿਣਾ ਹੀ ਬਿਹਤਰ ਹੈ। ਜੀ. ਕੇ. ਨੇ ਕਿਹਾ ਕਿ ਕੋਰੋਨਾ ਚੀਨ ਤੋਂ ਸ਼ੁਰੂ ਹੋਇਆ ਜਿਸ ਨੇ ਪੂਰੀ ਦੁਨੀਆ ਨੂੰ ਆਪਣੀ ਪਕੜ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਕਾਰਨ ਹਵਾਈ ਅੱਡੇ ਵੀ ਖ਼ਾਲੀ ਵਿਖਾਈ ਦੇ ਰਹੇ ਹਨ। ਦਿੱਲੀ ਦੰਗਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜੋ ਦਿੱਲੀ ਵਿੱਚ ਹੋਇਆ ਸੀ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।