ਸਾਬਕਾ ਜੇਲ੍ਹ ਮੰਤਰੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ - ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ
ਮੋਹਾਲੀ: ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਹੋਇਆ ਕਿਹਾ ਕਿ ਕਾਂਗਰਸ ਹੁਣ ਪਤਨ ਵੱਲ ਜਾ ਰਹੀ ਹੈ ਤੇ ਜਲਦ ਹੀ ਕਾਂਗਰਸ ਦੇ ਖੇਮੇ ਵਿੱਚੋਂ ਹੋਰ ਕਈ ਵਿਧਾਇਕ ਅਸਤੀਫ਼ੇ ਦੇ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸ਼ੁਰੂ ਤੋਂ ਪੰਥ ਦੀ ਸੇਵਾ ਕਰਦੇ ਰਹੇ ਹਨ ਇਹੀ ਕਾਰਨ ਹੈ ਕਿ ਅੱਜ ਉਨ੍ਹਾਂ ਨੂੰ ਆਪਣੇ ਪੰਥ ਦੀ ਰਾਖੀ ਲਈ ਵਾਪਸ ਘਰ ਵਾਪਸੀ ਕਰਨੀ ਪੈ ਰਹੀ ਹੈ। ਸਵਰਨ ਸਿੰਘ ਫਿਲੌਰ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਫਿਲੌਰ ਪੰਥ ਦੀ ਸੇਵਾ ਕਰਦੇ ਰਹੇ ਤੇ ਉਨ੍ਹਾਂ ਦੇ ਪਰਿਵਾਰ ਪੰਥ ਦਾ ਰਾਖੀ ਸੀ। ਜਿਸ ਕਰਕੇ ਉਨ੍ਹਾਂ ਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ ਤੇ ਪਾਰਟੀ ਵੱਲੋਂ ਅੱਜ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਨਰਲ ਸਕੱਤਰ ਥਾਪਿਆ ਗਿਆ ਹੈ।