ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਨੇ ਕੀਤਾ ਪੁਰਸਕਾਰ ਵਾਪਸ - Deen Dayal Upadhyay Panchayat Shaktitran Award
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪ੍ਰੀਸ਼ਦ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੰਗੀਆਂ ਸੇਵਾਵਾਂ ਬਦਲੇ ਭਾਰਤ ਸਰਕਾਰ ਵੱਲੋਂ ਮਿਲੇ ਦੀਨ ਦਿਆਲ ਉਪਾਧਿਆ ਪੰਚਾਇਤ ਸ਼ਕਤੀਟਰਨ ਪੁਰਸਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਅੰਨਦਾਤਾ ਸੜਕਾਂ 'ਤੇ ਰੋਸ ਮੁਜ਼ਾਹਰੇ ਕਰ ਰਹੇ ਹਿਹਾ ਹੈ। ਇਸੇ ਦੇ ਵਿਰੋਧ 'ਚ ਅਸੀਂ ਸਾਰੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਚੇਅਰਮੈਨ, ਚੇਅਰਪਰਸਨ ਬਲਾਕ ਸੰਮਤੀਆਂ ਭਾਰਤ ਸਰਕਾਰ ਵੱਲੋਂ ਦਿੱਤੇ ਪੁਰਸਕਾਰ ਨੂੰ ਵਾਪਸ ਕਰਦੇ ਹਾਂ ਅਤੇ ਜੋ ਉਸ ਸਮੇਂ ਭਾਰਤ ਸਰਕਾਰ ਵੱਲੋਂ ਦਿੱਤੀ 50 ਲੱਖ ਰੁਪਏ ਦੀ ਇਨਾਮ ਰਾਸ਼ੀ ਵਾਪਸ ਕਰਨ ਲਈ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਨੂੰ ਬੇਨਤੀ ਕੀਤੀ ਗਈ ਹੈ।