'ਦੇਸ਼ ਦੀ ਤਰੱਕੀ ’ਚ ਸਮਾਜ ਸੇਵੀ ਸੰਸਥਾਵਾਂ ਦੀ ਮਹੱਤਵਪੂਰਨ ਭੂਮਿਕਾ'
ਹੁਸ਼ਿਆਰਪੁਰ: ਜ਼ਿਲ੍ਹੇ ਚ ਹੋਮ ਫੋਰ ਦਾ ਹੋਮਲੈਸ ਸੰਸਥਾ ਵੱਲੋਂ ਗਰੀਬ ਅਤੇ ਬੇਘਰਿਆਂ ਲੋਕਾਂ ਨੂੰ ਪੱਕੇ ਘਰ ਬਣਾ ਕੇ ਦੇਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪਿੰਡ ਅੱਜੋਵਾਲ ’ਚ 51ਵੇਂ ਘਰ ਦਾ ਨੀਂਹ ਪੱਥਰ ਸੰਸਥਾ ਦਾ ਮੁਖੀ ਵਰਿੰਦਰ ਪਰਹਾਰ ਦੀ ਅਗਵਾਈ ’ਚ ਰੱਖਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਵੀ ਸਿ਼ਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਤਰੱਕੀ ’ਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਹੋਮ ਫੋਰ ਦਾ ਹੋਮਲੈਸ ਸੰਸਥਾ ਵੱਲੋ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਨੀ ਘੱਟ ਹੈ।