ਪੰਜਾਬ

punjab

By

Published : Aug 1, 2020, 3:52 AM IST

ETV Bharat / videos

ਪਿੰਡ ਝੋਰੜਾਂ ਵਿਖੇ ਸਾਰਾਗੜੀ ਦੇ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਰੱਖਿਆ ਗਿਆ ਨੀਂਹ ਪੱਥਰ

ਲੁਧਿਆਣਾ: ਰਾਏਕੋਟ ਦੇ ਪਿੰਡ ਝੋਰੜਾ ਵਿਖੇ ਸਿਹਤ ਵਿਭਾਗ ਵੱਲੋਂ ਸਾਰਾਗੜੀ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦ 'ਚ ਉਸਾਰੇ ਜਾ ਰਹੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਐੱਮਪੀ ਡਾ. ਅਮਰ ਸਿੰਘ ਵੱਲੋਂ ਰੱਖਿਆ ਗਿਆ। ਇਸ ਸਮਾਗਮ ਦੀ ਆਰੰਭਤਾ ਮੌਕੇ ਪੁਲਿਸ ਪਾਰਟੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰਾਗੜੀ ਦੀ ਲੜਾਈ ਵਿੱਚ ਹੌਲਦਾਰ ਸ਼ਹੀਦ ਈਸ਼ਰ ਸਿੰਘ ਦੇ ਸਾਥੀਆਂ ਵੱਲੋਂ ਲਾਮਿਸਾਲ ਬਹਾਦਰੀ ਦਾ ਸਬੂਤ ਦਿੱਤਾ ਗਿਆ ਅਤੇ ਦੁਨੀਆ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੀ ਯਾਦ ਵਿੱਚ ਪਿੰਡ ਝੋਰੜਾਂ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ 10 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਆਲੇ-ਦੁਆਲੇ ਦੇ ਪਿੰਡਾਂ ਨੂੰ ਕਾਫੀ ਲਾਭ ਪ੍ਰਾਪਤ ਹੋਵੇਗਾ।

ABOUT THE AUTHOR

...view details