'ਜੀਓ' ਦੇ ਟਾਵਰ ਦੀ ਬਿਜਲੀ ਸਪਲਾਈ ਕੱਟਣ ਦੇ ਮਾਮਲੇ ’ਚ 4 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ - ਟਾਵਰ
ਮੋਗਾ: ਸ਼ਹਿਰ ਦੇ ਏਕਤਾ ਨਗਰ ’ਚ ਲੱਗੇ ਜੀਓ ਕੰਪਨੀ ਦੇ ਮੋਬਾਈਲ ਟਾਵਰ ਦਾ ਬੀਤੀ ਸ਼ਾਮ ਕੁਝ ਵਿਅਕਤੀਆਂ ਵੱਲੋਂ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਚਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਵੇਂ ਹੀ ਕਿਸਾਨਾਂ ਦੇ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਕਿਸਾਨ ਜਥੇਬੰਦੀਆਂ ਨੂੰ ਮਿਲੀ ਤਾਂ ਉਨ੍ਹਾਂ ਸਾਥੀਆਂ ਸਣੇ ਥਾਣੇ ਦਾ ਘਿਰਾਓ ਕਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਘਟਨਾ ਸਬੰਧੀ ਡੀਐਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਚਾਰ ਵਿਅਕਤੀਆਂ ਨੂੰ ਜੀਓ ਕੰਪਨੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਜਾਂਚ ਉਪਰੰਤ ਛੱਡ ਦਿੱਤਾ ਗਿਆ ਹੈ।