ਮਾਝਾ ਏਡ ਨੇ ਕੀਤੀ ਟਰੈਕਟਰਾਂ 'ਚ ਮੁਫ਼ਤ ਡੀਜ਼ਲ ਦੀ ਸੇਵਾ - tractor rally on 26 january
ਅੰਮ੍ਰਿਤਸਰ: ਸ਼ਹਿਰ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਮਾਝਾ ਏਡ ਨੇ ਡੀਜ਼ਲ ਦੀ ਮੁਫ਼ਤ ਸੇਵਾ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਗੁਰਸ਼ਰਨ ਸਿੰਘ ਦਾ ਕਹਿਣਾ ਹੈ ਕਿ ਟਰੈਕਟਰ ਰੈਲੀ 'ਚ ਹਿੱਸਾ ਲੈਣ ਲਈ ਜਿੰਨ੍ਹੇ ਵੀ ਟਰੈਕਟਰ ਰਵਾਨਾ ਹੋ ਰਹੇ ਹਨ, ਉਨ੍ਹਾਂ ਨੂੰ ਮੁਫ਼ਤ ਡੀਜ਼ਲ ਦਿੱਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਫ਼ਤਿਹ ਕਰਕੇ ਹੀ ਵਾਪਿਸ ਪਰਤਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵਿਰੁੱਧ ਫੈਸਲੇ ਲੈਣ ਵਾਲੀ ਸਰਕਾਰ ਜ਼ਿਆਦਾ ਦੇਰ ਸੱਤਾ 'ਚ ਨਹੀਂ ਟਿੱਕੇਗੀ।