ਐਸਜੀਪੀਸੀ ਵੱਲੋਂ ਦਿੱਤੀ ਜਾਵੇਗੀ ਮੁਫ਼ਤ ਸਿੱਖਿਆ - ਐਸਜੀਪੀਸੀ
ਅਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਜੰਗ ਵਿਚ ਮੋਢੀ ਹੋ ਕੇ ਡਿਊਟੀਆਂ ਨਿਭਾ ਰਹੇ ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਮੀਡੀਆ ਕਰਮਚਾਰੀਆਂ ਦੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਜੋ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲ ਰਹੀ ਹੈ, ਉਸ ਵਿੱਚ ਸੈਸ਼ਨ 2020-21 ਵਿੱਚ ਮੁੱਖ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।