ਧਰਨੇ 'ਤੇ ਬੈਠੇ ਕਿਸਾਨਾਂ ਲਈ ਲਗਾਇਆ ਫ੍ਰੀ ਮੈਡੀਕਲ ਕੈਂਪ - ਫ੍ਰੀ ਮੈਡੀਕਲ ਕੈਂਪ
ਫਿਲੌਰ: ਫਿਲੌਰ ਨਜ਼ਦੀਕ ਪੈਂਦੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਧਰਨੇ 'ਤੇ ਬੈਠੇ ਕਿਸਾਨਾਂ ਲਈ ਇੱਕ ਨਿੱਜੀ ਹਸਪਤਾਲ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ ਤੇ ਕਿਸਾਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਕ ਨਿੱਜੀ ਹਸਪਤਾਲ ਵੱਲੋਂ ਠੰਡ ਦੇ ਚੱਲਦੇ ਉਨ੍ਹਾਂ ਦਾ ਮੈਡੀਕਲ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਉੱਥੇ ਬੈਠੇ ਡਾਕਟਰ ਨੇ ਕਿਹਾ ਕਿ ਉਹ ਇੱਥੋਂ ਦਿੱਲੀ ਵੱਲ ਜਾ ਰਹੇ ਹਰ ਇੱਕ ਕਿਸਾਨ ਦਾ ਮੈਡੀਕਲ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।