ਚੰਡੀਗੜ੍ਹ 'ਚ ਕੈਂਸਰ ਦੀ ਜਾਂਚ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ - ਮੁਫ਼ਤ ਮੈਡੀਕਲ ਚੈਕਅਪ ਕੈਂਪ
ਚੰਡੀਗੜ੍ਹ 'ਚ ਅੰਮ੍ਰਿਤ ਕੈਂਸਰ ਫਾਊਂਡੇਸ਼ਨ ਅਤੇ ਲਾਸਟ ਬੈਂਸਚਰ ਫਾਊਂਡੇਸ਼ਨ ਵੱਲੋਂ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਹ ਮੁਫ਼ਤ ਮੈਡੀਕਲ ਚੈਕਅਪ ਕੈਂਪ ਚੰਡੀਗੜ੍ਹ ਦੇ ਸੈਕਟਰ 32 ਵਿਖੇ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਇੱਥੇ ਆਪਣੀ ਮੈਡੀਕਲ ਜਾਂਚ ਕਰਵਾਉਣ ਪੁਜੇ। ਇਸ ਬਾਰੇ ਦੱਸਦੇ ਹੋਏ ਕੈਂਪ ਦੇ ਆਯੋਜਕਾਂ ਨੇ ਦੱਸਿਆ ਕਿ ਇਹ ਮੈਡੀਕਲ ਚੈਕਅਪ ਕੈਂਪ ਖ਼ਾਸ ਤੌਰ 'ਤੇ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੁਕ ਕਰਨ, ਸਹੀ ਇਲਾਜ ਤੇ ਚੈਕਅਪ ਲਈ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋ ਲੋਕ ਆਰਥਿਕ ਤੰਗੀ ਕਾਰਨ ਕੈਂਸਰ ਵਰਗੀ ਬਿਮਾਰੀਆਂ ਸਬੰਧੀ ਜਾਂਚ ਨਹੀਂ ਕਰਵਾ ਸਕਦੇ, ਉਹ ਇੱਥੇ ਆ ਕੇ ਮੁਫ਼ਤ ਚੈਕਅਪ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੈਅਕਪ ਤੋਂ ਬਾਅਦ ਵੀ ਉਹ ਲੋਕਾਂ ਦੀ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ ਮਾਨਵਤਾ ਤੇ ਸਮਾਜ ਸੇਵਾ ਲਈ ਚੈਅਕਪ ਕੈਂਪ ਲਗਾਤਾਰ ਜਾਰੀ ਰਹਿਣਗੇ।