ਦਿੱਲੀ ਸੰਘਰਸ਼ 'ਚ ਜਾਣ ਵਾਲਿਆਂ ਲਈ ਪੈਟਰੋਲ-ਡੀਜ਼ਲ ਦੀ ਮੁਫ਼ਤ ਸੇਵਾ - ਪੰਜਾਬ
ਗੁਰਦਾਸਪੁਰ: ਕਿਸਾਨ ਜਥੇਬੰਦੀਆਂ ਵਲੋਂ ਦਿੱਲੀ-ਹਰਿਆਣਾ ਬਾਰਡਰ ਤੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪੱਕਾ ਮੋਰਚਾ ਲਗਾਇਆ ਗਿਆ ਹੈ। ਜਿਸ ਦਾ ਸਮਰਥਨ ਕਰਦਿਆਂ ਪੰਜਾਬ ਦੇ ਬਟਾਲਾ-ਜਲੰਧਰ ਮੁੱਖ ਮਾਰਗ ਇੱਕ ਸੰਸਥਾ ਵੱਲੋਂ ਪੈਟਰੋਲ ਪੰਪ 'ਤੇ ਇਸ ਸੰਗਰਸ਼ 'ਚ ਸ਼ਾਮਿਲ ਹੋਣ ਵਾਲੇ ਹਰ ਰਾਹਗੀਰ ਚਾਹੇ ਉਹ ਟਰੈਕਟਰ 'ਤੇ ਹੋਵੇ ਜਾਂ ਫਿਰ ਗੱਡੀ 'ਤੇ ਉਸ ਨੂੰ ਪੈਟਰੋਲ ਤੇ ਡੀਜ਼ਲ ਦੀ ਮੁਫ਼ਤ ਸੇਵਾ ਦਿੱਤੀ ਜਾ ਰਹੀ ਹੈ। ਲੋਕਾਂ ਨੇ ਇਸ ਸੇਵਾ ਦੀ ਸ਼ਲਾਘਾ ਕੀਤੀ।