ਕੋਵਿਡ-19: ਫ਼ਰੀਦਕੋਟ ਦੇ ਲੋਕਾਂ ਨੂੰ ਘਰ ਵਿੱਚ ਹੀ ਮਿਲੇਗਾ ਸਾਰਾ ਸਾਮਾਨ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਚਲਦਿਆਂ ਫ਼ਰੀਦਕੋਟ ਪ੍ਰਸ਼ਾਸ਼ਨ ਨੇ ਕਰਫਿਊ ਦੌਰਾਨ ਲੋਕਾਂ ਨੂੰ ਰਾਹਤ ਦਿੰਦਿਆਂ ਮੁਹੱਲਿਆਂ ਵਿੱਚ ਰਾਸ਼ਨ ਦੀਆਂ ਵੈਨਾਂ ਭੇਜੀਆ ਹਨ। ਰਾਸ਼ਨ, ਦੁੱਧ ਅਤੇ ਸਬਜ਼ੀਆਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮਿਲਣਗੀਆਂ। ਇਸ ਮੌਕੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਾਰੀਆਂ ਸਹੂਲਤਾਂ ਮਿਲਗੀਆਂ।