ਮਾਨਸਾ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਵਧੇ - ਖੇਤੀ ਕਾਨੂੰਨਾਂ
ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਨੂੰ ਮਜ਼ਬੂਤ ਕਰਨ ਲਈ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਵੱਲ ਰਵਾਨਾ ਹੋਏ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਭੰਨਣ ਲਈ ਉਹ ਦਿੱਲੀ ਸੰਯੁਕਤ ਮੋਰਚੇ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਜਾ ਰਹੇ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪਰਤਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਨੂੰ ਪੂੰਜੀਪਤੀਆਂ ਦੇ ਹਿੱਤ ਜ਼ਿਆਦਾ ਪਿਆਰੇ ਹਨ ਜਦਕਿ ਦੇਸ਼ ਦਾ ਅੰਨਦਾਤਾ ਸੜਕਾਂ ਉੱਪਰ ਆਪਣੇ ਹੱਕ ਮੰਗਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦਾ ਅੰਨਦਾਤਾ ਇਕੱਠਾ ਹੋ ਚੁੱਕਿਆ ਹੈ ਅਤੇ ਆਪਣੇ ਹੱਕ ਲੈ ਕੇ ਹੀ ਵਾਪਸ ਪਰਤੇਗਾ।