ਸਾਡੀ ਲੜ੍ਹਾਈ ਉਨ੍ਹਾਂ ਚੋਰਾਂ ਨਾਲ, ਜਿਨ੍ਹਾਂ ਨੇ ਹਲਕੇ ਨੂੰ 5 ਸਾਲ ਲੁੱਟਿਆ: 'ਆਪ' ਉਮੀਦਵਾਰ - ਪੰਜਾਬ ਚੋਣਾਂ
ਸ਼੍ਰੀ ਅਨੰਦਪੁਰ ਸਾਹਿਬ: ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਹਰਜੋਤ ਸਿੰਘ ਬੈਂਸ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕੀਤੀ ਗਈ। ਆਪਣੇ ਸਮਰਥਕਾਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਐਸ.ਡੀ.ਐਮ ਦਫ਼ਤਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇੱਥੋਂ ਸੀਟ ਰਿਕਾਰਡ ਫ਼ਰਕ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਉਨ੍ਹਾਂ ਚੋਰਾਂ ਨਾਲ ਹੈ ਜਿਨ੍ਹਾਂ ਨੇ 5 ਸਾਲ ਹਲਕੇ ਨੂੰ ਲੁੱਟਿਆ ਹੈ।