ਅੰਮ੍ਰਿਤਸਰ 'ਚ ਫ਼ਲ ਅਤੇ ਸਬਜ਼ੀ ਮੰਡੀ ਵਾਲਿਆਂ ਨੇ ਭਾਰਤ ਬੰਦ ਨੂੰ ਦਿੱਤਾ ਸਮਰਥਨ - support bharat bandh in amritsar
ਅੰਮ੍ਰਿਤਸਰ: ਸ਼ਹਿਰ ਦੀ ਸਬਜ਼ੀ ਅਤੇ ਫ਼ਲ ਵੇਚਣ ਵਾਲਿਆਂ ਨੇ ਵੀ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦਿੱਤੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਇਸ ਮੌਕੇ ਸਬਜ਼ੀ ਮੰਡੀ ਅਤੇ ਫ਼ਲ ਮੰਡੀ ਦੇ ਆਗੂਆਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਅਤੇ 8 ਤਰੀਕ ਦੇ ਬੰਦ ਵਿੱਚ ਪੂਰਨ ਤੌਰ 'ਤੇ ਮੰਡੀਆਂ ਬੰਦ ਰੱਖਣਗੇ। ਉਨ੍ਹਾਂ ਪੰਜਾਬ ਦੀਆਂ ਸਾਰੇ ਮੰਡੀ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਨ ਅਤੇ ਬੰਦ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਬੱਸਾਂ ਲੈ ਕੇ ਦਿੱਲੀ ਵਿਖੇ ਵੀ ਜਾਣਗੇ।