ਹਵਾਲਾਤੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਫਰਾਰ ਕੈਦੀ ਨੂੰ ਪੁਲਿਸ ਨੇ ਮੁੜ ਕੀਤਾ ਗ੍ਰਿਫ਼ਤਾਰ
ਬਠਿੰਡਾ: ਸ਼ਹਿਰ 'ਚ ਇੱਕ ਹਵਾਲਾਤੀ ਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ। ਇਲਾਜ ਕਰਵਾਉਣ ਲਈ ਹਸਪਤਾਲ ਲਿਆਇਆ ਗਿਆ ਕੈਦੀ ਪਹਿਲਾਂ ਸਿਵਲ ਹਸਪਤਾਲ ਬਠਿੰਡਾ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਰਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਦਾ ਨਾਂਅ ਬਲਕਾਰ ਸਿੰਘ ਹੈ। ਬਲਕਾਰ ਸਿੰਘ ਨੂੰ ਐਨਡੀਪੀਐਸ ਐਕਟ ਤਹਿਤ ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਲਕਾਰ ਸਿੰਘ ਜਲੰਧਰ ਦਾ ਰਹਿਣ ਵਾਲਾ ਹੈ ਪਰ ਪਿਛਲੇ ਕਾਫ਼ੀ ਸਮੇਂ ਤੋਂ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਹੈ। ਕੈਦੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਂਦਾ ਗਿਆ ਸੀ ਪਰ ਉਥੋਂ ਉਹ ਭੱਜਣ 'ਚ ਕਾਮਯਾਬ ਹੋ ਗਿਆ। ਦੇਰ ਰਾਤ ਉਸ ਨੂੰ ਦੀਪ ਨਗਰ ਦੇ ਨੇੜੀਓਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।