ਗੁਰਦਾਸਪੁਰ 'ਚ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਗਾਮ ਲਈ ਹੋਈ ਫੂਲ ਡਰੈਸ ਰਿਹਰਸਲ - ਗਣਤੰਤਰ ਦਿਵਸ
ਗੁਰਦਾਸਪੁਰ: 26 ਜਨਵਰੀ ਨੂੰ ਦੇਸ਼ ਭਰ 'ਚ 72ਵਾਂ ਗਣਤੰਤਰ ਦਿਵਸ ਮਨਾਇਆ ਜਾਵੇਗਾ। ਗੁਰਦਾਸਪੁਰ 'ਚ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਲਈ ਸਕੂਲੀ ਵਿਦਿਆਰਥੀਆਂ, ਸੁਰੱਖਿਆ ਬਲਾਂ ਤੇ ਪੰਜਾਬ ਪੁਲਿਸ ਵੱਲੋਂ ਫੂਲ ਡਰੈਸ ਰਿਹਰਸਲ ਕੀਤੀ ਗਈ। ਇਸ ਬਾਰੇ ਦੱਸਦੇ ਹੋਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ, ਗੁਰਦਾਸਪੁਰ 'ਚ ਗਣਤੰਤਰ ਦਿਵਸ ਮੌਕੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਮਾਗਮ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ। ਸ਼ਲਾਘਾਯੋਗ ਕੰਮ ਕਰਨ ਵਾਲਿਆ ਨੂੰ ਸਨਮਾਨਿਤ ਕਰਨ ਲਈ ਗੈਲਰੀ ਬਣਾਈ ਗਈ ਹੈ।ਇਹ ਸਾਰਾ ਪ੍ਰੋਗਰਾਮ ਜ਼ਿਲ੍ਹਾ ਪ੍ਰਸਾਸ਼ਨ ਦੇ ਫਸੇਬੁੱਕ 'ਤੇ ਲਾਈਵ ਹੋਵੇਗਾ ਤਾਂ ਜੋ ਲੋਕ ਘਰ ਬੈਠ ਕੇ ਇਹ ਪ੍ਰੋਗਰਾਮ ਦੇਖ ਸਕਣ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਵਿਡ-19 ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ।