ਪਟਿਆਲਾ 'ਚ ਆਸ਼ਾ ਵਰਕਰਾਂ ਨੇ ਬਿਆਂ ਕੀਤਾ ਦੁੱਖ, ਕਿਹਾ ਨਹੀਂ ਮਿਲ ਰਿਹੈ ਬਣਦਾ ਹੱਕ
ਪਟਿਆਲਾ: ਸਥਾਨਕ 'ਚ ਆਸ਼ਾ ਵਰਕਰਾਂ ਨੇ ਇਕੱਠੇ ਹੋ ਕੇ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਖਿਲਾਫ਼ ਖੁੱਲ੍ਹ ਕੇ ਆਪਣਾ ਦੁੱਖ ਬਿਆਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਵਿੱਚ ਸਾਡੇ ਵਰਕਰ ਲਗਾਤਾਰ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਕਿਹੜਾ NRI ਬਾਹਰ ਤੋਂ ਆਇਆ ਹੈ ਜਾਂ ਕੋਈ ਪ੍ਰਵਾਸੀ ਮਜ਼ਦੂਰ ਹੋਵੇ, ਸਾਰਿਆਂ ਦਾ ਡਾਟਾ ਉਹ ਇਕੱਠਾ ਕਰਕੇ ਪ੍ਰਸ਼ਾਸਨ ਦੇ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਵਰਕਰਾਂ ਨੂੰ ਮਹਿਜ਼ ਇੱਕ ਹਜ਼ਾਰ ਰੁਪਏ ਮਹੀਨਾ ਮਿਲ ਰਿਹਾ ਹੈ। ਆਸ਼ਾ ਵਰਕਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪ੍ਰਤੀ ਮਹੀਨਾ 5 ਹਜ਼ਾਰ ਰੁਪਏ ਮਿਲਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਣਦੀਆਂ ਸੁਵਿਧਾਵਾਂ ਦਿੱਤੀਆਂ ਜਾਣ।