ਭਾਰਤ ਬੰਦ ਦੀ ਕਾਲ ਨੂੰ ਗੁਰਦਾਸਪੁਰ ਵਿਚ ਮਿਲਿਆ ਪੂਰਨ ਸਮਰਥਨ - Youth support
ਗੁਰਦਾਸਪੁਰ :ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੀ ਦਿੱਤੀ ਗਈ ਕਾਲ ਨੂੰ ਪੂਰੇ ਭਾਰਤ ਦੀ ਤਰ੍ਹਾਂ ਗੁਰਦਾਸਪੁਰ ਵਿੱਚ ਵੀ ਪੂਰਨ ਸਮਰਥਨ ਮਿਲਿਆ। ਗੁਰਦਾਸਪੁਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਦੁਕਾਨਦਾਰਾਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ। ਦੂਜੇ ਪਾਸੇ ਸਾਡਾ ਪੰਜਾਬ ਫੈਡਰੇਸ਼ਨ ਦੇ ਨੌਜਵਾਨ ਆਗੂਆਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਜਾਗਰੂਕ ਕੀਤਾ। ਇਸ ਮੌਕੇ ਤੇ ਨੌਜਵਾਨ ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਨੂੰ ਜਗਾਉਣ ਲਈ ਇਹ ਰੋਸ ਮਾਰਚ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਆਉਂਦੇ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।