ਟਿੱਕਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਦਾ ਕੀਤਾ ਅੰਤਮ ਸਸਕਾਰ
ਫਿਰੋਜ਼ਪੁਰ: ਖੇਤੀ ਦੇ ਕਾਲੇ ਕਨੂੰਨਾਂ ਖਿਲਾਫ਼ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸਘੰਰਸ਼ ਲੜ ਰਹੇ ਹਨ। ਜਿਸ ਦੌਰਾਨ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ। ਇਸੇ ਤਰ੍ਹਾਂ ਦੀ ਇੱਕ ਹੋਰ ਦੁਖਦਾਈ ਖਬਰ ਫਿਰੋਜ਼ਪੁਰ ਦੇ ਪਿੰਡ ਸਕੂਰ ਤੋਂ ਸਾਹਮਣੇ ਆਈ ਹੈ। ਜਿਥੋਂ ਦੇ ਇੱਕ ਨੌਜਵਾਨ ਦੀ ਦਿੱਲੀ ਦੇ ਟੀਕਰੀ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ ਜਿਸਦਾ ਅੰਤਿਮ ਸੰਸਕਾਰ ਉਸਦੇ ਪਿੰਡ ਸਕੂਰ ’ਚ ਕੀਤਾ ਗਿਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਤੁਰੰਤ ਮੁਆਵਜ਼ਾ ਰਾਸ਼ੀ, ਪੀੜਤ ਪਰਿਵਾਰ ਦਾ ਸਾਰਾ ਕਰਜਾ ਮਾਫ ਕਰ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤਾ ਜਾਵੇ।