ਕਿਸਾਨੀ ਸ਼ੰਘਰਸ 'ਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਜੱਦੀ ਪਿੰਡ ਕੀਤਾ ਅੰਤਿਮ ਸਸਕਾਰ - ਅੰਤਿਮ ਸਸਕਾਰ
ਗੁਰਦਾਸਪੁਰ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਦਿੱਲੀ ਉੱਤੇ ਚੱਲ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਵਿੱਚ ਹੁਣ ਤੱਕ ਬਹੁਤੇ ਕਿਸਾਨ ਜਾਨ ਗਵਾ ਚੁੱਕੇ ਹਨ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਗੁਰਦਾਸਪੁਰ ਦੇ ਪਿੰਡ ਖੋਖਰਾਂ ਦੇ ਰਹਿਣ ਵਾਲੇ ਕਿਸਾਨ ਸੁੱਚਾ ਸਿੰਘ ਨੇ ਕੇਂਦਰ ਸਰਕਾਰ ਤੋਂ ਪਰੇਸ਼ਾਨ ਹੋ ਕੇ ਰਸ਼ਪਾਲਮਾਂ ਟੋਲ ਪਲਾਜ਼ਾ ਉੱਤੇ ਖੁਦਕੁਸ਼ੀ ਕਰ ਲਈ ਸੀ। ਅੱਜ ਉਨ੍ਹਾਂ ਦਾ ਜੱਦੀ ਪਿੰਡ ਵਿੱਚ ਅੰਤਮ ਸਸਕਾਰ ਕੀਤਾ ਗਿਆ ਹੈ। ਇਸ ਦੌਰਾਨ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਤੋਂ ਪ੍ਰੇਸ਼ਾਨ ਹੋ ਕਈ ਕਿਸਾਨ ਸ਼ਹਾਦਤ ਦੇ ਚੁੱਕੇ ਹਨ ਇਸ ਕਾਲੇ ਕਾਨੂੰਨਾਂ ਦੀ ਬਲੀ ਕਿਸਾਨ ਸੁੱਚਾ ਸਿੰਘ ਵੀ ਚੜੇ ਹਨ ਉਹ ਇਸ ਕਿਸਾਨ ਨੂੰ ਸੱਜਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਾਂਗਰਸ ਕਿਸਾਨਾਂ ਦੇ ਨਾਲ ਖੜੀ ਹੈ ਅਤੇ 26 ਜਨਵਰੀ ਦੇ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ।