ਪੰਜਾਬ ਨਰਸ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - ਪੰਜਾਬ ਨਰਸ ਐਸੋਸੀਏਸ਼ਨ
ਜਲੰਧਰ : ਸ੍ਰੀ ਰਾਮ ਚੌਕ ਨਗਰ ਨਿਗਮ ਦੇ ਬਾਹਰ ਨਰਸਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਪੁਤਲਾ ਫੂਕ ਰੋਸ ਮੁਜ਼ਾਹਰਾ (Mannequin Fook protest) ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਰਸਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੀ ਪੇ ਕਮਿਸ਼ਨ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ (Protest against Punjab Government) ਕੀਤਾ ਜਾ ਰਿਹਾ ਹੈ ਅਤੇ ਬੀਤੇ ਕੁਝ ਦਿਨਾਂ ਤੋਂ ਉਹ ਹੜਤਾਲ ਤੇ ਹਨ। ਲੇਕਿਨ ਹੜਤਾਲ 'ਤੇ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਉਦੋਂ ਤੱਕ ਪ੍ਰਦਰਸ਼ਨ ਅਤੇ ਹੜਤਾਲ (Demonstrations and strikes) ਤੇ ਰਹਿਣਗੇ ਜਦੋਂ ਤੱਕ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲਵੇਗੀ।