ਜਲੰਧਰ: ਲੋਕ ਇਨਸਾਫ਼ ਪਾਰਟੀ ਨੇ ਫੂਕਿਆ ਰਵਨੀਤ ਬਿੱਟੂ ਦਾ ਪੁਤਲਾ - ਜਲੰਧਰ
ਜਲੰਧਰ: ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਕਾਰਜਕਰਤਾ ਦੀ ਪਗੜੀ ਨੂੰ ਹੱਥ ਪਾਇਆ ਗਿਆ ਸੀ ਜਿਸ ਦੇ ਚੱਲਦੇ ਅੱਜ ਜਲੰਧਰ ਦੇ ਡੀ.ਸੀ ਦਫ਼ਤਰ ਦੇ ਬਾਹਰ ਜਥੇਬੰਦੀਆਂ ਤੇ ਸਮਾਜ ਸੇਵੀਆਂ ਵੱਲੋਂ ਰਵਨੀਤ ਬਿੱਟੂ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੀ.ਐਸ ਬੱਗਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨੇ ਲੋਕ ਇਨਸਾਫ ਪਾਰਟੀ ਦੇ ਵਰਕਰ ਦੀ ਝਗੜੇ ਦੌਰਾਨ ਉਸ ਦੀ ਪਗੜੀ ਲਾਹ ਦਿੱਤੀ ਸੀ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਮੰਗ ਕੀਤੀ ਕਿ ਇਸ ਹਾਦਸੇ ਦੌਰਾਨ ਮੌਕੇ ਉੱਤੇ ਮੌਜੂਦ ਐਸਐਚਓ ਨੂੰ ਬਰਖ਼ਾਸਤ ਕੀਤਾ ਜਾਵੇ।