ਲੌਕਡਾਊਨ ਦੌਰਾਨ ਕੰਮ ਬੰਦ ਹੋਣ ਕਾਰਨ ਪੈਦਲ ਘਰਾਂ ਲਈ ਨਿਕਲੇ ਭੱਠਾ ਮਜ਼ਦੂਰ - ਲੌਕਡਾਊਨ
ਅੰਮ੍ਰਿਤਸਰ : ਵਿਸ਼ਵ ਭਰ ਦੇ ਲੋਕ ਕੋਰੋਨਾ ਵਾਇਰਸ ਦੇ ਸੰਕਟ ਨਾਲ ਜੂਝ ਰਹੇ ਹਨ। ਦੇਸ਼ 'ਚ ਲੌਕਡਾਊਨ ਦੌਰਾਨ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ। ਕੰਮ ਨਾ ਹੋਣ ਦੇ ਚਲਦੇ ਦਿਹਾੜੀਦਾਰ ਤੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਸਾਹਮਣੇ ਆਇਆ ਹੈ ਜਿਥੇ ਭੱਠਾ ਮਜ਼ਦੂਰ ਪਰਿਵਾਰ ਸਮੇਤ ਕੰਮ ਨਾ ਮਿਲਣ ਕਾਰਨ ਆਪਣੇ ਘਰਾਂ ਨੂੰ ਪੈਦਲ ਹੀ ਰਵਾਨਾ ਹੋਏ ਹਨ। ਮਜ਼ਦੂਰਾਂ ਦਾ ਕਹਿਣਾ ਹੈ ਕਿ ਲੌਕਡਾਊਨ ਦੇ ਕਾਰਨ ਉਨ੍ਹਾਂ ਕੋਲ ਪਹਿਲਾਂ ਹੀ ਕੰਮ ਨਹੀਂ ਸੀ ਪਰ ਮੁੜ ਵੀਕੈਂਡ ਲੌਕਡਾਊਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਜਦ ਭੱਠਾ ਮਾਲਿਕ ਤੋਂ ਤਨਖ਼ਾਹ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਤਨਖ਼ਾਹ ਦੇਣ ਦੀ ਬਜਾਏ ਧਮਕਿਆਂ ਮਿਲਿਆ। ਉਨ੍ਹਾਂ ਆਖਿਆ ਕਿ ਉਨ੍ਹਾਂ ਕੋਲ ਖਾਣ ਲਈ ਰਾਸ਼ਨ ਤੇ ਸਾਧਨ ਕਰਕੇ ਘਰ ਜਾਣ ਲਈ ਪੈਸੇ ਨਹੀਂ ਹਨ। ਇਸ ਲਈ ਉਹ ਪੈਦਲ ਹੀ ਆਪਣੇ ਘਰਾਂ ਨੂੰ ਜਾਣ ਲਈ ਮਜਬੂਰ ਹਨ।