ਸੀਵਰੇਜ਼ ਓਵਰਫਲੋ ਹੋਣ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ - ਸੀਵਰੇਜ਼ ਓਵਰਫਲੋ ਹੋਣ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ
ਮਾਨਸਾ: ਜ਼ਿਲ੍ਹੇ ਦੇ ਬੱਸ ਸਟੈਂਡ ਚੌਂਕ ਵਿੱਚ ਸੀਵਰੇਜ਼ ਓਵਰਫਲੋ ਹੋਣ ਦੇ ਕਾਰਨ ਬਾਜ਼ਾਰ ਵਿਚ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਜਿੱਥੇ ਪਰੇਸ਼ਾਨੀ ਹੋ ਰਹੀ ਹੈ। ਅੱਕੇ ਦੁਕਾਨਦਾਰਾਂ ਵੱਲੋਂ ਸੀਵਰੇਜ਼ ਓਵਰਫਲੋਅ ਹੋਣ ਦੇ ਰੋਸ ਵਜੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਠੀਕਰੀਵਾਲਾ ਚੌਕ ਵਿੱਚ ਧਰਨਾ ਲਗਾਇਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਸੀਵਰੇਜ਼ ਦੀ ਸਮੱਸਿਆ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਰਾਜਿੰਦਰ ਕੁਮਾਰ ਅਤੇ ਵਿਕਰਮ ਵਿੱਕੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ਼ ਇਨ੍ਹਾਂ ਓਵਰਫਲੋਅ ਹੋ ਰਿਹਾ ਹੈ। ਉਨ੍ਹਾਂ ਕਿਹਾ ਇਸ ਸਮੱਸਿਆ ਵੱਲ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਧਰਨਾ ਲਗਾਉਣ ਪਿਆ ਹੈ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਸਮੱਸਿਆ ਦਾ ਹੱਲ ਨਹੀਂ ਹੁੰਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।