ਪਤੀ ਲਈ ਪਸੀਨਾ ਵਹਾ ਗਲੀ-ਗਲੀ ਹੌਕਾ ਦੇ ਰਹੀ ਬੀਬੀ ਢੀਂਢਸਾ - campaigning
ਸੰਗਰੂਰ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਗਗਨਦੀਪ ਕੌਰ ਢੀਂਢਸਾ ਘਰ-ਘਰ ਜਾ ਅਪਣੇ ਪਤੀ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਈਟੀਵੀ ਭਾਰਤ ਨਾਲ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਉਹ ਮਹਿਲਾਵਾਂ ਨੂੰ ਆਪਣੇ ਨਾਲ ਜੋੜ ਰਹੇ ਹਨ ਅਤੇ ਮਹਿਲਾਵਾਂ ਦਾ ਉਨ੍ਹਾਂ ਨੂੰ ਚੰਗਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਬੀਬੀ ਢੀਂਡਸਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਪਰ ਇਸ ਵਾਰ ਲੋਕ ਉਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਉਣਗੇ।