ਜੰਡਿਆਲਾ ਗੁਰੂ ਵਿਖੇ ਗਨ ਹਾਊਸ 'ਚ ਲੁੱਟ ਕਰਨ ਵਾਲੇ ਗਿਰੋਹ ਦਾ ਮੁਖੀ ਗ੍ਰਿਫ਼ਤਾਰ - ਨਸ਼ਾ ਤਸਕਰੀ
ਅੰਮ੍ਰਿਤਸਰ: ਜੰਡਿਆਲਾ ਗੁਰੂ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਗਿਰੋਹ ਦੇ ਮੁਖੀ ਤੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਗੌਰਵ ਤੂਰਾ ਨੇ ਦੱਸਿਆ ਕਿ ਬੀਤੇ ਦਿਨੀਂ ਐਚ.ਬੀ ਗੰਨ ਹਾਊਸ ਵਿਖੇ ਹਥਿਆਰਾਂ ਦੀ ਲੁੱਟ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਿਸ ਨੇ ਇਸ ਲੁੱਟ ਨੂੰ ਅੰਜ਼ਾਮ ਦੇਣ ਵਾਲੇ ਮਾਸਟਮਾਈਂਡ ਤੇ ਲੁੱਟ ਗਿਰੋਹ ਦੇ ਮੁਖੀ ਵਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਮੌਕੇ 'ਤੇ ਦੋ-32 ਦੀਆਂ ਪਿਸਟਲਾਂ ਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਤੇ ਹੈਰੋਇਨ ਬਰਾਮਦ ਕੀਤੀ।