ਹਸਪਤਾਲ ਪਹੁੰਚੀ ਔਰਤ ਨੇ ਲਗਾਏ ਗੈਂਗਰੇਪ ਦੇ ਇਲਜ਼ਾਮ - ਨਿੱਜੀ ਹਸਪਤਾਲ
ਬਠਿੰਡਾ: ਸਿਵਲ ਹਸਪਤਾਲ ਬਠਿੰਡਾ ਵਿੱਚ ਇਲਾਜ ਕਰਵਾਉਣ ਆਈ ਇੱਕ ਮਹਿਲਾ ਵੱਲੋਂ ਨਿੱਜੀ ਹਸਪਤਾਲ ਦੇ 6 ਕੰਪਾਊਡਰਾਂ ਵੱਲੋਂ ਗੈਂਗਰੇਪ ਕਰਨ ਦੇ ਇਲਜ਼ਾਮਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦਾ ਸਿਵਲ ਹਸਪਤਾਲ ਬਠਿੰਡਾ ਵਿੱਚ ਇਲਾਜ ਚੱਲ ਰਿਹਾ ਹੈ। ਇਸ ਬਾਰੇ ਬੋਲਦੇ ਹੋਏ ਮਹਿਲਾ ਦੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਉਸ ਦਾ ਗੁਰਦੇ ਦਾ ਅਪਰੇਸ਼ਨ ਕੀਤਾ ਗਿਆ ਹੈ। ਪਰ ਆਪ੍ਰੇਸ਼ਨ ਤੋਂ ਬਾਅਦ ਉਸ ਦੀ ਪਤਨੀ ਨੇ ਉਸ ਨੂੰ ਦੱਸਿਆ ਕਿ ਉਸ ਨਾਲ ਹਸਪਤਾਲ ਸਟਾਫ਼ ਦੇ 6 ਕੰਪਾਊਡਰਾਂ ਵੱਲੋਂ ਗੈਂਗਰੇਪ ਕੀਤਾ ਗਿਆ ਹੈ। ਉਸ ਦੇ ਪਤੀ ਨੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਅਤੇ ਮੰਗ ਕੀਤੀ ਕਿ 6 ਕੰਪਾਊਡਰਾਂ 'ਤੇ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਇਨਸਾਫ ਦਿੱਤਾ ਜਾਵੇ।
Last Updated : Oct 10, 2021, 8:22 PM IST