ਜਲੰਧਰ ਦਿਹਾਤੀ ਪੁਲਿਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ - ਪੁਲਿਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ
ਜਲੰਧਰ ਦੇ ਦਿਹਾਤੀ ਸੀਆਈਏ ਸਟਾਫ਼ ਦੀ ਪੁਲਿਸ ਨੇ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀ ਦੀ ਪਹਿਚਾਣ ਸਿਧਾਂਤ ਸਹਿਗਲ ਉਰਫ਼ ਅਰਜੁਨ ਸਹਿਗਲ ਪੁੱਤਰ ਅਸ਼ਵਨੀ ਸਹਿਗਲ ਨਿਵਾਸੀ ਸੈਂਟਰਲ ਟਾਊਨ ਦੱਸੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਏਸੀਪੀ ਇਨਵੈਸਟੀਗੇਸ਼ਨ ਸਰਬਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਰਣਜੀਤ ਸਿੰਘ ਦਿਹਾਤੀ ਸੀਆਈਏ ਇੰਚਾਰਜ ਸ਼ਿਵ ਕੁਮਾਰ ਏਐਸਆਈ ਹਰਜੀਤ ਸਿੰਘ ਨੇ ਬੱਸ ਅੱਡਾ ਮਦਾਰਾ ਆਦਮਪੁਰ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਪੁਲਿਸ ਨੇ ਇੱਕ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਹੋਏ। ਆਰੋਪੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।