ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਉਸ ਦੇ ਸਾਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ 'ਤੇ ਸਾਜਿਸ਼ ਰਚਣ ਦੇ ਲਾਏ ਇਲਜ਼ਾਮ - ਗੈਂਗਸਟਰ ਜੱਗੂ ਭਗਵਾਨਪੁਰੀਆ
ਅੰਮ੍ਰਿਤਸਰ : ਗੈਂਗਸਟਰ ਜੱਗੂ ਭਗਵਾਨਪੁਰਗੀਆ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ 'ਚ ਭਾਰੀ ਰੋਸ ਹੈ। ਜੱਗੂ ਭਗਵਾਨਪੁਰੀਆ ਦੇ ਪਰਿਵਾਰ ਤੋਂ ਇਲਾਵਾ ਉਸ ਦੇ ਸਾਥੀਆਂ ਦੇ ਪਰਿਵਾਰ ਵੀ ਬੇਹਦ ਡਰੇ ਹੋਏ ਹਨ। ਹੁਣ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਖ਼ਦਸ਼ਾ ਪ੍ਰਗਟਾਇਆ ਗਿਆ ਹੈ ਕਿ ਕੋਰੋਨਾ ਵਾਇਰਸ ਦੀ ਆੜ 'ਚ ਸਰਕਾਰ ਉਨ੍ਹਾਂ ਦੇ ਵਿਰੁੱਧ ਸਾਜਿਸ਼ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਜੱਗੂ ਭਗਵਾਨਪੁਰੀਆ ਸਣੇ ਹੋਰਨਾਂ ਗੈਂਗਸਟਰ ਜਾਰਗ, ਮਿੰਟੂ, ਬੌਬੀ ਮਲਹੋਤਰਾ ਤੇ ਰਾਜਾ ਕੰਨਵੱਢੀਆ ਦੇ ਪਰਿਵਾਰਕ ਨੂੰ ਜ਼ਮਾਨਤ 'ਤੇ ਘਰ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਇਹ ਮਹਾਂਮਾਰੀ ਖ਼ਤਮ ਨਹੀਂ ਹੋ ਜਾਂਦੀ ਉਦੋਂ ਤੱਕ ਉਨ੍ਹਾਂ ਦੇ ਬੱਚਿਆਂ ਨੂੰ ਘਰ ਭੇਜਿਆ ਜਾਵੇ। ਜੇਕਰ ਉਨ੍ਹਾਂ ਨੂੰ ਜਮਾਨਤ ਨਹੀਂ ਮਿਲਦੀ ਤਾਂ ਉਨ੍ਹਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਦਾ ਵੀ ਕੋਵਿਡ-19 ਟੈਸਟ ਕਰਵਾਇਆ ਜਾਵੇ ਤੇ ਉਨ੍ਹਾਂ ਨਾਲ ਹੀ ਕੁਆਰੰਟਾਈਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੋਲ ਕੋਈ ਹੱਲ ਨਹੀਂ ਹੈ ਤਾਂ ਉਹ ਉਨ੍ਹਾਂ ਦੇ ਪੁੱਤਰਾਂ ਨੂੰ ਘਰ ਭੇਜ ਦੇਣ।