ਗੈਂਗਸਟਰ ਸੁੱਖ ਭਿਖਾਰੀਵਾਲ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ - ਗੁਰਦਾਸਪੁਰ ਪੁਲਿਸ
ਗੁਰਦਾਸਪੁਰ: ਪੁਲਿਸ ਵੱਲੋਂ ਅੱਜ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਡਿਊਟੀ ਮੈਜਿਸ੍ਰਟੇਟ ਤਰੁਨਪ੍ਰੀਤ ਸਿੰਘ ਦੀ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸ.ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸੁੱਖ ਭਿਖਾਰੀਵਾਲ ਨੂੰ ਦਿੱਲੀ ਪੁਲਿਸ ਕੋਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਜਦਕਿ ਇਹ ਗੈਂਗਸਟਰ ਕਾਫੀ ਸਮੇਂ ਤੋਂ ਭਗੌੜਾ ਸੀ ਅਤੇ ਦੁਬਈ ਪੁਲਿਸ ਵੱਲੋਂ ਇਸ ਨੂੰ ਗ੍ਰਿਫ਼ਤਾਰ ਕਰ ਭਾਰਤ ਵਾਪਿਸ ਭੇਜਿਆ ਹੈ। ਸੰਧੂ ਨੇ ਦੱਸਿਆ ਕਿ ਇਸ ਗੈਂਗਸਟਰ ਖਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਸਭ ਦੇ ਸਮੇਤ ਇਹ ਵਿਦੇਸ਼ 'ਚ ਬੈਠੇ ਅੱਤਵਾਦੀ ਸੰਗਠਨਾਂ ਦੇ ਨਾਲ ਸੰਪਰਕ ਵਿੱਚ ਹੈ।