ਗੜ੍ਹਸ਼ੰਕਰ ਪੁਲਿਸ ਨੇ ਕੈਂਡਲ ਮਾਰਚ ਰਾਹੀਂ ਨਸ਼ੇ ਵਿਰੁੱਧ ਕੀਤਾ ਲੋਕਾਂ ਨੂੰ ਜਾਗਰੂਕ - ਗੜ੍ਹਸ਼ੰਕਰ ਪੁਲਿਸ ਨੇ ਕੀਤਾ ਕੈਂਡਲ ਮਾਰਚ
ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਗੜ੍ਹਸ਼ੰਕਰ ਪੁਲਿਸ ਵੱਲੋਂ ਸਹਾਇਕ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਦੀ ਅਗਵਾਈ ਵਿੱਚ ਕੈਂਡਲ ਮਾਰਚ ਕੀਤਾ ਗਿਆ। ਪੁਲਿਸ ਕਪਤਾਨ ਨੇ ਕਿਹਾ ਕਿ ਇਹ ਕੈਂਡਲ ਮਾਰਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੀਤਾ ਗਿਆ। ਕੈਂਡਲ ਮਾਰਚ ਡੀਐਸਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਬੰਗਾ ਚੌਕ ਵਿਖੇ ਸਮਾਪਤ ਹੋਇਆ। ਮਾਰਚ ਦੌਰਾਨ ਸਮੂਹ ਪੁਲਿਸ ਮੁਲਾਜ਼ਮਾਂ ਦੇ ਹੱਥਾਂ ਵਿੱਚ ਮੋਮਬੱਤੀਆਂ ਲੈ ਕੇ ਸ਼ਹਿਰ ਦਾ ਪੈਦਲ ਦੌਰਾ ਕੀਤਾ ਗਿਆ। ਪੁਲਿਸ ਕਪਤਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤੋਂ ਦੂਰ ਰਹਿਣ ਤਾਂ ਜੋ ਉਨ੍ਹਾਂ ਦੀ ਅਗਲੀ ਪੀੜ੍ਹੀ ਵੀ ਨਸ਼ੇ ਵਿਰੁੱਧ ਜਾਗਰੂਕ ਹੋ ਸਕੇ।