ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ - Blue Star operation
ਸ੍ਰੀ ਫ਼ਤਿਹਗੜ੍ਹ ਸਾਹਿਬ: ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਮੌਕੇ ਗੁਰਦੁਆਰਾ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਜੋ ਸ੍ਰੀ ਅਕਾਲ ਸਾਹਿਬ ਦੇ ਜ਼ੁਲਮ ਢਾਹੇ ਗਏ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਰਹਿੰਦੀ ਦੁਨੀਆ ਤੱਕ ਤਾਜ਼ਾ ਰਹਿਣਗੇ।