ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾਵੇਗਾ ਘੱਲੂਘਾਰਾ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ(shri akal takhat sahib) ਵਿਖੇ ਘੱਲੂਘਾਰਾ(Ghalughara) ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਕੋਰੋਨਾ ਮਹਾਂਮਾਰੀ ਦੇ ਕਾਰਨ ਇਹ ਘੱਲੂਘਾਰਾ ਕੋਰੋਨਾ ਹਦਾਇਤਾਂ(corona guidelines) ਨੂੰ ਮੱਦੇਨਜ਼ਰ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਰੱਖੇ ਜਾਣਗੇ ਅਤੇ 6 ਜੂਨ ਨੂੰ ਭੋਗ ਉਪਰੰਤ ਕੀਰਤਨ ਸਮਾਗਮ ਕੀਤੇ ਜਾਣਗੇ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਨਗੇ।