ਗੁਰਦਾਸ ਮਾਨ ਨੂੰ ਗਿਆਨੀ ਹਰਪਾਲ ਸਿੰਘ ਵੱਲੋਂ ਨਸੀਅਤ - ਸ੍ਰੀ ਗੁਰੂ ਗ੍ਰੰਥ ਸਾਹਿਬ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਸਾਈਂ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਕਹਿਣਾ ਵਾਲੇ ਬਿਆਨ ਦਾ ਵਿਰੋਧ ਲਗਾਤਾਰ ਵੱਧ ਦਾ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ, ਕਿ ਇਹ ਇੱਕ ਸਾਜ਼ਿਸ਼ ਤਹਿਤ ਸਿੱਖ ਨੌਜਵਾਨਾਂ ਨੂੰ ਨਸ਼ੇ ਵਿੱਚ ਧਕੇਲਿਆ ਜਾ ਰਿਹਾ ਹੈ। ਤਾਂ ਜੋ ਸਿੱਖਾਂ ਚੋਂ ਸਿੱਖੀ ਖ਼ਤਮ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ, ਕਿ ਇਨ੍ਹਾਂ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਤੋਂ ਸਿੱਖਾਂ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ।