ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹਮਲਾ ਮੰਦਭਾਗਾ: ਗਿਆਨੀ ਹਰਪ੍ਰੀਤ ਸਿੰਘ - kabul gurdwara sahib attack
ਅੰਮ੍ਰਿਤਸਰ: ਕਾਬੁਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਜਲਦ ਤੋਂ ਜਲਦ ਗੱਲਬਾਤ ਕਰੇ। ਗਿਆਨੀ ਹਰਪ੍ਰੀਤ ਸਿੰਗ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਹਮਲੇ ਵਿੱਚ ਮਾਰੇ ਗਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਅਰਦਾਸ ਕਰੇ।