ਤਰਨਤਾਰਨ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮਾਂ ਨੇ ਗੁਆਂਢੀਆਂ ਦੇ ਮੁੰਡੇ 'ਤੇ ਤੰਗ ਕਰਨ ਦੇ ਲਾਏ ਦੋਸ਼ - Tarn Taran crime news
ਤਰਨਤਾਰਨ: ਜ਼ਿਲ੍ਹੇ ਵਿੱਚ ਇੱਕ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਮਾਂ ਨੇ ਗੁਆਂਢੀਆਂ ਦੇ ਮੁੰਡੇ ਉੱਤੇ ਦੋਸ਼ ਲਗਾਏ ਹਨ, ਉਸ ਤੋਂ ਤੰਗ ਆ ਕੇ ਉਨ੍ਹਾਂ ਦੀ ਧੀ ਨੇ ਜ਼ਹਿਰਾਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਸਿਟੀ ਡਿਊਟੀ ਅਫਸਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਉੱਤੇ ਪਰਚਾ ਦਰਜ ਕਰ ਲਿਆ ਗਿਆ ਹੈ।