ਲੜਕੀ ਨਾਲ ਛੇੜਛਾੜ ਦਾ ਮਾਮਲਾ, ਪੀੜਤ ਪਰਿਵਾਰ ਨੇ ਲਾਇਆ ਥਾਣੇ ਬਾਹਰ ਧਰਨਾ - ਲੜਕੀ ਨਾਲ ਛੇੜਛਾੜ ਦਾ ਮਾਮਲਾ
ਲੁਧਿਆਣਾ ਦੇ ਡਵੀਜ਼ਨ ਨੰਬਰ 7 ਦੇ ਬਾਹਰ ਇੱਕ ਪੀੜਤ ਪਰਿਵਾਰ ਵੱਲੋਂ ਧਰਨਾ ਲਾ ਕੇ ਪੁਲਸ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਪਰ ਪੁਲਿਸ ਨੇ ਸਿਆਸਤਦਾਨਾਂ ਦੇ ਦਬਾਅ ਹੇਠ ਆ ਕੇ ਮੁਲਜ਼ਮ ਨੂੰ ਛੱਡ ਦਿੱਤਾ। ਜਿਸ ਕਰਕੇ ਮਜ਼ਬੂਰੀ ਵੱਸ ਉਨ੍ਹਾਂ ਨੂੰ ਅੱਜ ਥਾਣੇ ਦੇ ਬਾਹਰ ਧਰਨਾ ਲਾਉਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਦਰਅਸਲ ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਕੁੱਝ ਮਹੀਨੇ ਪਹਿਲਾਂ ਦੋ ਵਿਅਕਤੀਆਂ ਨੇ ਉਨ੍ਹਾਂ ਦੀ ਕੁੜੀ ਨੂੰ ਤੰਗ-ਪ੍ਰੇਸ਼ਾਨ ਕੀਤਾ ਸੀ ਜਿਸ ਤੋਂ ਬਾਅਦ ਪੁਲਿਸ ਵਿੱਚ ਸ਼ਿਕਾਇਤ ਕਰਨ ਉਪਰੰਤ ਮੁਲਜ਼ਮ ਨੇ ਮਾਫ਼ੀ ਮੰਗ ਲਈ, ਪਰ ਬਾਅਦ ਵਿੱਚ ਉਸ ਨੇ ਦੁਬਾਰਾ ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਕੁੜੀ ਦੇ ਭਰਾਵਾਂ ਨੇ ਮੁਲਜ਼ਮਾਂ ਨੂੰ ਪੁਲਿਸ ਨੂੰ ਫ਼ਿਰ ਫੜਾਇਆ ਪਰ ਪੁਲਿਸ ਨੇ ਦਬਾਅ ਦੇ ਚੱਲਦਿਆਂ ਮੁਲਜ਼ਮਾਂ ਨੂੰ ਮੁੜ ਰਿਹਾ ਕਰ ਦਿੱਤਾ। ਇਸ ਕਾਰਨ ਵੱਸ ਅੱਜ ਪੁਲਿਸ ਸਟੇਸ਼ਨ ਦੇ ਬਾਹਰ ਪੀੜਤ ਪਰਿਵਾਰ ਨੇ ਧਰਨਾ ਲਾਇਆ ਅਤੇ ਇਨਸਾਫ਼ ਦੀ ਮੰਗ ਕੀਤੀ। ਜਦੋਂ ਈਟੀਵੀ ਭਾਰਤ ਨੇ ਉੱਧਰ ਦੂਜੇ ਪਾਸੇ ਥਾਣਾ ਡਵੀਜ਼ਨ ਨੰਬਰ 7 ਦੇ ਜਾਂਚ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਹੈ ਕਿ ਮਾਮਲਾ ਕਾਫ਼ੀ ਪੁਰਾਣਾ ਹੈ ਅਤੇ ਇਸ ਦੀ ਪੂਰੀ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜੋ ਵੀ ਗ਼ਲਤ ਹੋਵੇਗਾ ਉਸ ਵਿਰੁੱਧ ਕਾਰਵਾਈ ਹੋਵੇਗੀ ਅਤੇ ਜੇ ਕੁੜੀ ਦੇ ਭਰਾ ਨਿਰਦੋਸ਼ ਹਨ ਤਾਂ ਉਨ੍ਹਾਂ ਦਾ ਪਰਚਾ ਰੱਦ ਕਰ ਦਿੱਤਾ ਜਾਵੇਗਾ।