ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ, 3 ਜ਼ਖ਼ਮੀ - Girl killed in road accident
ਜਲੰਧਰ: ਸੂਬੇ ਦੇ ਵਿੱਚ ਸੜਕ ਹਾਦਸੇ ਵਧਦੇ ਜਾ ਰਹੇ ਹਨ। ਜਲੰਧਰ ਦੇ ਭੋਗਪੁਰ ਮੇਨ ਹਾਈਵੇਅ ਉੱਤੇ ਸੜਕ ਹਾਦਸਾ ਵਾਪਰਿਆ ਹੈ। ਲੜਕੀਆਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਹੈ ਜਦਿਕ ਤਿੰਨ ਲੜਕੀਆਂ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀ ਲੜਕੀਆਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਇਲਾਜ਼ ਅਧੀਨ ਲੜਕੀਆਂ ਦੇ ਵੱਲੋਂ ਗੱਡੀ ਚਲਾ ਰਹੇ ਡਰਾਇਵਰ ਉੱਪਰ ਲਾਪਰਵਾਹੀ ਵਰਤਣ ਦੇ ਇਲਜ਼ਾਮ ਲਗਾਏ ਗਏ ਹਨ। ਓਧਰ ਪੁਲਿਸ ਨੇ ਪੀੜਤ ਲੜਕੀਆਂ ਦੇ ਬਿਆਨਾਂ ਦੇ ਆਧਾਰ ਉੱਪਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।