ਅਣਪਛਾਤੀ ਲੜਕੀ ਦੀ ਲਾਸ਼ ਹੋਈ ਬਰਾਮਦ, ਇਲਾਕੇ ’ਚ ਫੈਲੀ ਸਨਸਨੀ - ਅਣਪਛਾਤੀ ਲੜਕੀ ਦੀ ਲਾਸ਼
ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਬੱਲਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਚ ਪਤਾ ਲੱਗਾ ਹੈ ਕਿ ਲੜਕੀ ਦਾ ਕਤਲ ਪਿਸਤੌਲ ਨਾਲ ਗੋਲੀ ਮਾਰ ਕੇ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਮੌਕੇ ਤੋਂ ਪਿਸਤੌਲ ਦੀਆਂ ਗੋਲੀਆਂ ਦੇ ਖੋਲ ਮਿਲੇ ਹਨ ਜਿਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਉਸਦੀ ਪਛਾਣ ਲਈ ਪੁਲਿਸ ਵੱਲੋਂ ਇਲਾਕੇ ਦੇ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।