ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ - ਧੀਆਂ ਦੀ ਲੋਹੜੀ
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਨਿੰਮ ਸਾਹਿਬ ਵਿਖੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਲੋਹੜੀ ਵਿੱਚ ਆਲੇ ਦੁਆਲੇ ਦੇ ਪਿੰਡਾਂ ਦੀਆਂ ਨਵ-ਜੰਮੀਆਂ ਬੱਚੀਆਂ ਨੂੰ ਬੁਲਾ ਕੇ ਕਾਲਜ ਵਿੱਚ ਉਹਨਾਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਤੇ ਡਾ. ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਧੀਆਂ ਤੇ ਪੁੱਤਰਾਂ ਵਿੱਚ ਕੋਈ ਫ਼ਰਕ ਨਹੀਂ ਹੈ। ਕੁੜੀਆਂ ਹਰ ਖੇਤਰ ਵਿੱਚ ਨਾ ਕੇਵਲ ਮੁੰਡਿਆਂ ਦੇ ਬਰਾਬਰ ਹਨ ਸਗੋਂ ਵਿੱਦਿਅਕ ਖੇਤਰ ਵਿੱਚ ਮੁੰਡਿਆਂ ਤੋਂ ਵੀ ਅੱਗੇ ਹਨ।