ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਮਨਾਈ ਗਈ ਧੀਆਂ ਦੀ ਲੋਹੜੀ - ਲੋਹੜੀ ਦਾ ਤਿਓਹਾਰ
ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ 16 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਹਸਪਤਾਲ ਦੇ ਸਟਾਫ਼ ਵੱਲੋਂ ਗਿੱਧਾ ਭੰਗੜਾ ਪਾ ਕੇ ਅਤੇ ਬੱਚੀਆਂ ਦਾ ਕੇਕ ਕੱਟ ਕੇ ਬੜੀ ਧੂਮਧਾਮ ਨਾਲ ਲੋਹੜੀ ਮਨਾਈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੱਚੀਆਂ ਨੂੰ ਮੁੰਡਿਆਂ ਤੋਂ ਘੱਟ ਨਾ ਸਮਝਣ ਅਤੇ ਦੋਵਾਂ ਨੂੰ ਇੱਕੋ ਜਿਹਾ ਸਤਿਕਾਰ ਦੇਣ।