ਢੀਂਡਸਾ ਨੂੰ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ: ਗੋਬਿੰਦ ਸਿੰਘ ਲੌਂਗੋਵਾਲ
ਸੁਖਦੇਵ ਸਿੰਘ ਢੀਂਡਸਾ ਵੱਲੋਂ ਐਸਜੀਪੀਸੀ 'ਤੇ ਲਗਾਏ ਜਾ ਰਹੇ ਆਰੋਪਾਂ 'ਤੇ ਬੋਲਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਾਰੇ ਆਰੋਪ ਬੇ-ਬੂਨਿਆਦ ਹਨ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਸੀਨੀਅਰ ਲੀਡਰ ਹਨ। ਉਨ੍ਹਾਂ ਕਿਹਾ ਕਿ ਢੀਂਡਸਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਿੰਮਾ ਕਿਸੇ ਧਾਰਮਿਕ ਹਸਤੀ ਦੇ ਹੱਥ ਵਿੱਚ ਹੋਣਾ ਚਾਹੀਦਾ ਹੈ ਪਰ ਢੀਂਡਸਾ ਖ਼ੁਦ ਧਾਰਮਿਕ ਸਥਾਨ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਟਰੱਸਟ 'ਤੇ ਕਬਜ਼ਾ ਕਰੀ ਬੈਠੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਇਹੀ ਹੈ ਕਿ ਟਰੱਸਟ ਨੂੰ ਢੀਂਡਸਾ ਪਰਿਵਾਰ ਤੋਂ ਆਜ਼ਾਦ ਕਰਵਾਇਆ ਜਾਵੇ। ਜੇਕਰ ਢੀਂਡਸਾ ਕਹਿੰਦੇ ਹਨ ਕਿ ਐਸਜੀਪੀਸੀ ਦਾ ਕੰਮਕਾਰ ਦੇਖਣ ਦੇ ਲਈ ਇੱਕ ਧਾਰਮਿਕ ਹਸਤੀ ਦਾ ਹੋਣਾ ਜ਼ਰੂਰੀ ਹੈ ਤਾਂ ਫਿਰ ਉਨ੍ਹਾਂ ਨੂੰ ਵੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਜਾਂ ਟਰੱਸਟ ਦੀ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ।