ਬਜ਼ੁਰਗ ਮਹਿਲਾ ਤੋਂ ਖੋਹੀਆਂ ਸੋਨੇ ਦੀਆਂ ਵਾਲੀਆਂ - Police
ਜਲੰਧਰ: ਬੂਟੀ ਇਨਕਲੇਵ ਵਿਖੇ ਦੇਖਣ ਨੂੰ ਮਿਲਿਆ ਕਿ ਇੱਕ ਬਜ਼ੁਰਗ ਮਹਿਲਾ ਜਦੋਂ ਗੁਰਦੁਆਰਾ ਸਾਹਿਬ (Gurdwara Sahib) ਤੋਂ ਮੱਥਾ ਟੇਕ ਕੇ ਵਾਪਿਸ ਆ ਰਹੀ ਸੀ ਤਾਂ ਇਕ ਮੋਟਰਸਾਈਕਲ (Motorcycle) ਤੇ ਦੋ ਯੁਵਕ ਸਵਾਰ ਉਨ੍ਹਾਂ ਦੇ ਕੰਨ ਤੇ ਝੱਪਟਾ ਮਾਰ ਕੇ ਸੋਨੇ ਦੀ ਵਾਲੀ ਖੋਹ ਕੇ ਉੱਥੋਂ ਫ਼ਰਾਰ ਹੋ ਗਏ। ਇਸ ਸੰਬੰਧੀ ਪੁਲਿਸ (Police) ਨੂੰ ਸੂਚਿਤ ਕੀਤਾ ਗਿਆ। ਪੁਲਿਸ ਅਧਿਕਾਰੀ ਡਾ.ਵਰਿਆਮ ਸਿੰਘ ਖਹਿਰਾ ਨੇ ਕਿਹਾ ਕਿ ਇਸ ਸਬੰਧੀ ਐਫਆਈਆਰ ਦਰਜ ਕਰ ਕੇ ਤਫਤੀਸ਼ ਕੀਤੀ ਜਾਵੇਗੀ ਅਤੇ ਮੁਲਜ਼ਮ ਜਲਦ ਗ੍ਰਿਫਤਾਰ ਕੀਤਾ ਜਾਵੇਗਾ।