ਅੰਮ੍ਰਿਤਸਰ 'ਚ ਚੱਲੀ ਗੋਲੀ, ਨੌਜਵਾਨ ਨੇ ਭੱਜ ਕੇ ਬਚਾਈ ਜਾਨ
ਅੰਮ੍ਰਿਤਸਰ: ਗੇਟ ਹਕੀਮਾਂ ਦੇ ਕੋਲ ਇੱਕ ਨੌਜਵਾਨ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਉਸ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਗੋਲੀ ਚੱਲੀ ਪਰ ਨੌਜਵਾਨ ਬਚ ਗਿਆ। ਜਾਣਕਾਰੀ ਅਨੁਸਾਰ ਗੋਲੀ ਕਿਸੇ ਜਰਨਲ ਸਟੋਰ 'ਤੇ ਕੰਮ ਕਰਨ ਵਾਲੇ ਨੌਜਵਾਨ ਨੂੰ ਮਾਰੀ ਗਈ ਸੀ ਤੇ ਉਸ ਨੇ ਭੱਜ ਕੇ ਆਪਣੀ ਜਾਣ ਬਚਾਈ। ਕਿਸੇ ਦੇ ਵੀ ਜਖ਼ਮੀ ਹੋਣ ਦੀ ਖਬਰ ਨਹੀਂ ਹੈ। ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜ ਗਏ। ਪੁਲਿਸ ਵੱਲੋਂ ਜਾਂਚ ਜਾਰੀ ਹੈ ਪਰ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਸ ਨੇ ਚਲਾਈ।