ਆਪਣੀ ਕਿਹੜੀ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਪੰਜਾਬ ਸਰਕਾਰ, ਜਾਣੋ
ਮਾਨਸਾ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸੂਬੇ ਭਰ 'ਚ ਸਕੂਲ ਖੋਲ੍ਹ ਦਿੱਤੇ ਗਏ ਹਨ। ਅੱਜ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕਿਸੇ ਵੀ ਸਕੂਲ 'ਚ ਕੋਈ ਵੀ ਵਿਦਿਆਰਥੀਆ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਤਾਂ ਸਕੂਲ ਬੰਦ ਕਰ ਦਿੱਤੇ ਜਾਣਗੇ। ਇਸ ਮਾਮਲੇ 'ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਪ੍ਰਬੰਧਨ ਨੂੰ ਮਹਿਜ਼ ਆਪਣੀਆਂ ਫੀਸਾਂ ਨਾਲ ਮਤਲਬ ਹੈ, ਉਨ੍ਹਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੁੱਝ ਲੈਣਾ ਦੇਣਾ ਨਹੀਂ ਹੈ।ਵਿਦਿਆਰਥੀਆਂ ਚੋਂ ਕੋਰੋਨਾ ਪੌਜ਼ੀਟਿਵ ਹੋਣ ਦਾ ਪਤਾ ਲਗਾਉਣਾ ਬੇਹਦ ਮੁਸ਼ਕਲ ਹੈ। ਅਜਿਹੇ 'ਚ ਪੰਜਾਬ ਸਰਕਾਰ ਤੇ ਸਕੂਲ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਕੋਰੋਨਾ ਵਾਇਰਸ ਹੁੰਦਾ ਹੈ ਤਾਂ ਉਸ ਦੇ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ ਜਾਂ ਤਾਂ ਸਰਕਾਰ ਸਕੂਲ ਨਾਂ ਖੋਲ੍ਹਦੀ ਜਾਂ ਜੇਕਰ ਸਕੂਲ ਖੋਲ੍ਹੇ ਹਨ ਦਾ ਇਸ ਦੀ ਜ਼ਿੰਮੇਵਾਰੀ ਸਰਕਾਰ ਨੂੰ ਲੈਣੀ ਚਾਹੀਦੀ ਹੈ ਤੇ ਸਕੂਲਾਂ 'ਚ ਸੁਰੱਖਿਆ ਪ੍ਰਬੰਧ ਕਰਨੇ ਚਾਹੀਦੇ ਹਨ।