2014 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੇ ਪੈਨਸ਼ਨ ਬਹਾਲੀ ਦੀ ਕੀਤੀ ਮੰਗ - 2022 ਦੀਆਂ ਚੋਣਾਂ
ਮਲੇਰਕੋਟਲਾ: ਐਸਡੀਐਮ ਦਫ਼ਤਰ ਵਿੱਚ 2014 ਤੋਂ ਬਾਅਦ ਭਰਤੀ ਹੋਏ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਨੇ ਇਕੱਠ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਉਨ੍ਹਾਂ ਦੀ ਮੰਗ ਪੈਨਸ਼ਨ ਬਹਾਲੀ ਦੀ ਮੰਗ ਨਾ ਮੰਨੀ ਗਈ ਤਾਂ ਉਹ ਆਪਣੇ ਰਿਟਾਇਰਡ ਹੋਏ ਅਧਿਕਾਰੀਆਂ ਨੂੰ ਆਉਣ ਵਾਲੀਆਂ 2022 ਦੀਆਂ ਚੋਣਾਂ ਲਈ ਮੈਦਾਨ 'ਚ ਉਤਾਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2014 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਸੀ। ਰਿਟਾਇਰਮੈਂਟ ਤੋਂ ਬਾਅਦ ਜੋ ਮੁਲਾਜ਼ਮਾਂ ਨੂੰ ਪੈਨਸ਼ਨ ਮਿਲਦੀ ਸੀ ਉਹ ਪੈਨਸ਼ਨ ਬੰਦ ਕਰ ਦਿੱਤੀ ਸੀ।