ਸਰਕਾਰੀ ਹਸਪਤਾਲ ਨਾਭਾ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ - ਛੇਵੇਂ ਪੇ ਕਮਿਸ਼ਨ ਵਿੱਚ ਸੋਧ
ਪਟਿਆਲਾ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਕੰਮ ਕਰ ਰਹੇ ਡਾਕਟਰਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਸਹੂਲਤਾਂ ਖੋਹੀਆਂ ਜਾਂ ਰਹੀਆਂ ਹਨ। ਇਕ ਪਾਸੇ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜ਼ਿੰਦਗੀ ਨੂੰ ਜੋਖ਼ਮ ਵਿੱਚ ਪਾ ਕੇ ਫਰੰਟ ਲਾਈਨ ਤੇ ਵਧੀਆ ਸੁਵਿਧਾਵਾਂ ਦਿੱਤੀਆਂ, ਦੂਜੇ ਪਾਸੇ ਸੂਬਾ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਜਾਰੀ ਕਰਨ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਸਰਕਾਰੀ ਹਸਪਤਾਲ ਦੇ ਡਾਕਟਰ ਹੜਤਾਲ 'ਤੇ ਹਨ। ਨਾਭਾ ਵਿਖੇ ਸਰਕਾਰੀ ਹਸਪਤਾਲ ਦੇ ਡਾਕਟਰ ਵੱਲੋਂ ਮੁਕੰਮਲ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਡਾਕਟਰਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ ਦਿੱਤੀ, ਕਿ ਜੇਕਰ ਛੇਵੇਂ ਪੇਅ ਕਮਿਸ਼ਨ ਵਿੱਚ ਸੋਧ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਮੁਕੰਮਲ ਸਿਹਤ ਸੇਵਾਵਾ ਠੱਪ ਕੀਤੀਆਂ ਜਾਣਗੀਆਂ, ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।