ਸੂਬਾ ਸਰਕਾਰ ਪੀੜਤ ਪਰਿਵਾਰਾ ਦੇ ਨਾਲ: ਵਿਜੇਇੰਦਰ ਸਿੰਗਲਾ - ਧੂਰੀ ਸੰਗਰੂਰ
ਸੰਗਰੂਰ ਦੇ ਧੂਰੀ 'ਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਲੌਂਗੋਵਾਲ ਬੱਸ ਹਾਦਸੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਤੋਂ ਬਾਅਦ ਬੱਚਿਆਂ ਦੇ ਪਰਿਵਾਰ ਨਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬੱਚਿਆਂ ਦੇ ਭੋਗ ਤੱਕ ਉਨ੍ਹਾਂ ਦੇ ਮਾਤਾ-ਪਿਤਾ ਨੂੰ 725000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਦਸੇ ਭਵਿੱਖ ਵਿੱਚ ਨਾ ਵਾਪਰਣ ਜਿਸ ਦੇ ਲਈ ਪੰਜਾਬ ਸਰਕਾਰ ਕਰੜਾ ਰੁੱਖ ਅਪਣਾ ਰਹੀ ਹੈ। 15 ਸਾਲ ਤੋਂ ਪੁਰਾਣੇ ਵਾਹਨਾ ਨੂੰ ਬੰਦ ਕਰ ਰਹੀ ਹੈ, ਜਿਸ ਨਾਲ ਉਸ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਸਕੂਲ ਇਸ ਤਰ੍ਹਾਂ ਦੇ ਵਾਹਨ ਇਸਤੇਮਾਲ ਕਰਦਾ ਹੈ, ਤਾਂ ਉਸ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।